ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਵਿਚ 15 ਫਰਵਰੀ ਨੂੰ ਸ਼ਾਮਲ ਹੋਣ ਦਾ ਐਲਾਨ

0
25

ਬੁਢਲਾਡਾ, 6 ਫਰਵਰੀ (ਦਵਿੰਦਰ ਸਿੰਘ ਕੋਹਲੀ) : ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇੱਕ ਜਰੂਰੀ ਮੀਟਿੰਗ ਬਲਾਕ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਅਹਿਮਦਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਜੋ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲੱਗਿਆ ਹੋਇਆ ਹੈ ਉਸ ਵਿਚ ਜਥੇਬੰਦੀ ਦੀ ਹਾਜਰੀ ਲਗਵਾਉਣ ਲਈ 15 ਫਰਵਰੀ ਨੂੰ ਕਾਫਲੇ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਬਲਾਕ ਮੀਤ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਕ ਜਦੋਂ ਕੋਈ ਵੀ ਦੋਸ਼ੀ ਵਿਅਕਤੀ ਆਪਣੀ ਅਦਾਲਤ ਵੱਲੋਂ ਦਿੱਤੀ ਸਜਾ ਪੂਰੀ ਕਰ ਲੈਦਾ ਹੈ ਤਾਂ ਉਸਨੂੰ ਰਿਹਾਅ ਕਰ ਦਿੱਤਾ ਜਾਦਾ ਹੈ। ਤਾਂ ਫਿਰ ਬੰਦੀ ਸਿੰਘਾਂ ਲਈ ਜੋ ਲੋਕਾਂ ਲਈ ਆਪਣੀ ਜਾਨ ਜੋਖਿਮ ਵਿਚ ਪਾ ਕੇ ਦੱਬੇ ਕੁੱਚਲੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਦੇ ਹਨ। ਤਾਂ ਫਿਰ ਉਨ੍ਹਾਂ ਨਾਲ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ। ਕਿੰਨੇ ਸਿੰਘਾਂ ਨੂੰ ਜੇਲਾਂ ਵਿੱਚ 32 ਸਾਲ ਹੋ ਚੁੱਕੇ ਹਨ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਿਉ ਕੀਤਾ ਜਾ ਰਿਹਾ ਹੈ। ਅਸੀਂ ਬੁਢਲਾਡਾ ਬਲਾਕ ਵੱਲੋਂ ਜੋ ਸੂਬਾ ਕਮੇਟੀ ਨੇ ਜਾਣ ਦਾ ਫੈਸਲਾ ਕੀਤਾ ਹੈ ਵੱਧ ਚੜ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਤੇ ਸਮੂੰਹ ਇਨਸਾਫ ਪਸੰਦ ਲੋਕਾਂ ਬੁੱਧੀਜੀਵੀਆਂ ਤੇ ਹਰ ਇੱਕ ਭਾਈਚਾਰੇ ਨੂੰ ਇਸ ਦੋਹਰੇ ਕਨੂੰਨ ਦੇ ਖਿਲਾਫ ਆਵਾਜ ਬੁਲੰਦ ਕਰਨ ਦੀ ਅਪੀਲ ਕਰਦੇ ਹੋਏ ਸ਼ਾਮਿਲ ਹੋਵਾਂਗੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂਪ ਸਿੰਘ, ਦਰਸ਼ਨ ਸਿੰਘ ਮਾਨ, ਜਗਸੀਰ ਸਿੰਘ, ਗੁਰਦਰਸਨ ਸਿੰਘ, ਲਾਭ ਸਿੰਘ, ਦਰਸ਼ਨ ਪਲੇਰ, ਜਰਨੈਲ ਸਿੰਘ, ਜਗਵੰਤ ਸਿੰਘ, ਪ੍ਰੀਤਮ ਸਿੰਘ ਨੇ ਸੰਬੋਧਨ ਕੀਤਾ।

NO COMMENTS

LEAVE A REPLY