ਬੁਢਲਾਡਾ, 6 ਫਰਵਰੀ (ਦਵਿੰਦਰ ਸਿੰਘ ਕੋਹਲੀ): ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਦੀ ਵਿਦਿਆਰਥਣ ਜਸ਼ਨਵੀਰ ਕੌਰ ਸਪੁੱਤਰੀ ਸ੍ਰ. ਕੁਲਵੀਰ ਸਿੰਘ ਨੇ ਰਾਜ ਵਿੱਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਕਰਵਾਏ ਗਏ
ਜ਼ਿਲ੍ਹਾ ਪੱਧਰੀ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ. ਬਲਜਿੰਦਰ ਸਿੰਘ ਜੌੜਕੀਆਂ (ਡੀ.ਐਮ. ਅੰਗਰੇਜ਼ੀ) ਜ਼ਿਲ੍ਹਾ ਮਾਨਸਾ, ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਗੁਣਾਤਮਕ ਵਿਕਾਸ ਲਈ ਯਤਨਸ਼ੀਲ ਹੈ। ਇਸ ਕਰਕੇ ਅੰਗਰੇਜ਼ੀ ਵਿਸ਼ੇ ਵਿੱਚ ਵਿਦਿਆਰਥੀਆਂ ਦੀ ਰੁਚੀ ਵਿੱਚ ਹੋਰ ਵਾਧਾ ਕਰਨ ਹਿੱਤ ਜਮਾਤ 6ਵੀਂ ਤੋਂ 12ਵੀਂ ਦਾ ਅੰਗਰੇਜ਼ੀ ਵਿਸ਼ੇ ਦਾ ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰੀ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ ਹੈ। ਜੇਤੂ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਨਕਦ ਰਾਸ਼ੀ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰ. ਹਰਿੰਦਰ ਸਿੰਘ ਭੁੱਲਰ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਵਿਜੇ ਕੁਮਾਰ ਮਿੱਡਾ ਅਤੇ ਪ੍ਰਿੰਸੀਪਲ ਡਾਇਟ ਸ੍ਰ. ਬੂਟਾ ਸਿੰਘ ਸ਼ੇਖੋਂ ਵੱਲੋਂ ਵਿਸ਼ੇਸ਼ ਤੌਰ ਤੇ ਜੇਤੂ ਵਿਦਿਆਰਥਣ ਜਸ਼ਨਵੀਰ ਕੌਰ ਨੂੰ ਵਧਾਈਆਂ ਦਿੱਤੀਆਂ ਗਈਆਂ। ਗਾਈਡ ਅਧਿਆਪਕ ਗੁਰਪ੍ਰੀਤ ਸਿੰਘ ਅਤੇ ਵਧਾਵਾ ਸਿੰਘ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਦੇ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲੇ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਬੱਚਿਆਂ ਦੇ ਉਚਾਰਨ ਲਹਿਜ਼ੇ ’ਚ ਸੰਪੂਰਨਤਾ ਲਿਆਉਣ ਅਤੇ ਉਨ੍ਹਾਂ ’ਚ ਸਵੈ-ਵਿਸ਼ਵਾਸ ਪੈਦਾ ਕਰਨਾ ਹੈ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਸਾਹਿਲ ਤਨੇਜਾ, ਰਮਨਦੀਪ ਕੌਰ, ਅਵਤਾਰ ਸਿੰਘ, ਸ਼ਮਿੰਦਰ ਕੌਰ, ਗੁਰਦੀਪ ਸਿੰਘ, ਮਨਪ੍ਰੀਤ ਕੌਰ, ਮਮਤਾ ਰਾਣੀ, ਹਰਪ੍ਰੀਤ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਸੰਦੀਪ ਕੌਰ, ਨੈਨਸੀ ਸਿੰਗਲਾ, ਮੋਹਿਤ ਗਰਗ, ਗਗਨਦੀਪ ਕੌਰ, ਰੋਹਿਤ ਕੁਮਾਰ, ਅਮਨ ਗਰਗ, ਰਜਿੰਦਰ ਕੁਮਾਰ ਤੇ ਯਾਦਵਿੰਦਰ ਸਿਘ ਵੱਲੋਂ ਵਿਸੇ਼ਸ਼ ਤੌਰ ਤੇ ਜੇਤੂ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ।