ਸਰਕਾਰ ਵੱਲੋਂ ਸਕੂਲ ਪੱਧਰ ਦੀਆਂ ਖੇਡਾਂ ਕਰਵਾਉਣ ਦੇ ਹੁਕਮ ਜਾਰੀ,ਫੰਡ ਜੀਰੋ

0
10

ਅੰਮ੍ਰਿਤਸਰ 11 ਫਰਵਰੀ (ਰਾਜਿੰਦਰ ਧਾਨਿਕ) : ਪੰਜਾਬ ਵਿੱਚ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਖੇਡਾਂ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਓਲੰਪਿਕ ਖੇਡਾਂ, ਏਸ਼ੀਅਨ ਖੇਡਾਂ ਆਦਿ ਚੋਂ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਕਰੋੜਾਂ ਰੁਪਏ ਦੇ ਨਗਦ ਇਨਾਮ ਦੇਣ ਦੇ ਐਲਾਨ ਕਰਦੀਆਂ ਹਨ ਪਰ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਜਿਥੇ ਵੱਖ-ਵੱਖ ਖੇਡਾਂ ਦੀ ਪਨੀਰੀ ਤਿਆਰ ਹੋਣੀ ਹੁੰਦੀ ਹੈ ਲਈ ਕੋਈ ਵੀ ਫੰਡ ਜਾਰੀ ਨਹੀਂ ਕੀਤੇ ਜਾਂਦੇ ਹਨ। ਪੂਰਾ ਸਾਲ ਸਕੂਲ ਅਧਿਆਪਕ ਹੀ ਖੇਡਾਂ ਸਬੰਧੀ ਆਪਣੀ ਜੇਬ ਵਿੱਚੋਂ ਖਰਚ ਕਰਕੇ ਲੋੜਾਂ ਨੂੰ ਪੂਰਾ ਕਰਦੇ ਹਨ ਇਥੋਂ ਤੱਕ ਕਿ ਸਕੂਲ ਪੱਧਰ ਅਤੇ ਕਲਸਟਰ ਪੱਧਰ ਦੀਆਂ ਖੇਡਾਂ ਲਈ ਵੀ ਸਰਕਾਰ ਵੱਲੋਂ ਕੋਈ ਫੰਡ ਜਾਰੀ ਨਹੀਂ ਕੀਤੇ ਜਾਂਦੇ ਹਨ। ਡੀਟੀਐਫ਼ ਦੀ ਜ਼ਿਲ੍ਹਾ ਪ੍ਰਧਾਨ ਬਲਬੀਰ ਲੋਂਗੋਵਾਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਦਾ ਕਹਿਣਾ ਹੈ ਕਿ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਨੂੰ ਸਕੂਲ ਅਤੇ ਕਲਸਟਰ ਪੱਧਰ ਦੀਆਂ ਖੇਡਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ ਜੋ ਸ਼ੁਰੂ ਵੀ ਹੋ ਚੁੱਕੀਆਂ ਹਨ ਹਰ ਕੋਈ ਫੰਡ ਜਾਰੀ ਨਹੀਂ ਕੀਤਾ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੋੜਕਾ ਦਾ ਕਹਿਣਾ ਕਿ ਸਮੇਂ ਦੀਆਂ ਸਰਕਾਰਾਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਨੂੰ ਲਗਾਤਾਰ ਅਣਗੋਲਿਆਂ ਕਰ ਰਹੀਆਂ ਹਨ ਜਦ ਕਿ ਦੇਸ਼ ਦਾ ਖੇਡ ਭਵਿੱਖ ਇਨ੍ਹਾਂ ਪ੍ਰਾਇਮਰੀ ਸਕੂਲਾਂ ਵਿਚ ਹੀ ਹੈ। ਗੱਲ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਲਈ ਫੰਡ ਦੀ ਕਰੀਏ ਤਾਂ ਸਾਰਾ ਸਾਲ ਸਕੂਲ਼ਾਂ ਲਈ ਅਤੇ ਫਿਰ ਸਲਾਨਾ ਸਕੂਲ ਪੱਧਰ ਅਤੇ ਕਲਸਟਰ ਪੱਧਰ ਤੱਕ ਦੀਆਂ ਖੇਡਾਂ ਲਈ ਕੋਈ ਫੰਡ ਜਾਰੀ ਨਹੀਂ ਕੀਤਾ ਜਾਂਦਾ। ਜੇਕਰ ਬਲਾਕ ਪੱਧਰ ਜਾਂ ਜ਼ਿਲ੍ਹਾ ਪੱਧਰ ਦੀਆਂ ਪ੍ਰਾਇਮਰੀ ਖੇਡਾਂ ਦੀ ਗੱਲ ਕਰੀਏ ਤਾਂ ਇਸ ਲਈ ਤਿਗੁਣੇ ਫੰਡ ਜਾਰੀ ਕੀਤੇ ਜਾਂਦੇ ਹਨ। ਉਪਰੋਕਤ ਆਗੂਆਂ ਦੇ ਨਾਲ ਨਾਲ ਅਧਿਆਪਕ ਦਲ ਦੇ ਸਰਪ੍ਰਸਤ ਤੇਜਿੰਦਰ ਸਿੰਘ ਸੰਘਰੇੜੀ ਅਤੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਅਵਤਾਰ ਸਿੰਘ ਅਤੇ ਜਤਿੰਦਰ ਸਿੰਘ ਜੋਤੀ ਨੇ ਮੰਗ ਕੀਤੀ ਕਿ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਵਾਸਤੇ ਪ੍ਰਤੀ ਸਕੂਲ ਪ੍ਰਤੀ ਸਾਲ ਫੰਡ ਜਾਰੀ ਕਰਨੇ ਸ਼ੁਰੂ ਕੀਤੇ।

NO COMMENTS

LEAVE A REPLY