ਪਿੰਡ ਖੋਖਰ ਖੁਰਦ ਨੇੜੇ ਲੰਘਦੀ ਰੇਲਵੇ ਲਾਈਨ ਦੇ ਥੱਲਿਊ ਨਹਿਰੀ ਪਾਣੀ ਦੀ ਪਾਈਪ ਪਾਉਣ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ 24 ਲੱਖ ਤੋਂ ਵਧੇਰੇ ਦੀ ਰਾਸ਼ੀ ਮਨਜ਼ੂਰ-ਬਣਾਂਵਾਲੀ

0
10

ਕਿਸਾਨਾਂ ਦੀ ਪਿਛਲੇ 10 ਸਾਲ ਤੋਂ ਲਟਕਦੀ ਆ ਰਹੀ ਸਮੱਸਿਆ ਦਾ ਹੋਵੇਗਾ
ਪੱਕਾ ਹਲ-ਗੁਰਪ੍ਰੀਤ ਸਿੰਘ ਬਣਾਂਵਾਲੀ
ਬੁਢਲਾਡਾ, 11 ਫਰਵਰੀ (ਦਵਿੰਦਰ ਸਿੰਘ ਕੋਹਲੀ) : ਪਿੰਡ ਖੋਖਰ ਖੁਰਦ ਨੇੜੇ ਬਣੀ ਰੇਲਵੇ ਲਾਈਨ ਦੇ ਥੱਲਿਊ ਨਹਿਰੀ ਪਾਣੀ ਦੀ ਪਾਈਪ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਰੇਲਵੇ ਵਿਭਾਗ ਨੂੰ 1 ਕਰੋੜ 24 ਲੱਖ 55 ਹਜ਼ਾਰ 242 ਰੁਪਏ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।
ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪਾਈਪ ਲਾਈਨ ਪੈਣ ਨਾਲ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਕਿਸਾਨਾਂ ਦੀ ਪਿਛਲੇ 10 ਸਾਲ ਤੋਂ ਵੱਧ ਸਮੇਂ ਤੋਂ ਲਟਕਦੀ ਆ ਰਹੀ ਸਮੱਸਿਆ ਦਾ ਪੱਕਾ ਹਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਦੇ ਥੱਲਿਊ ਪਾਈਪ ਲਾਈਨ ਪਾਉਣ ਦਾ ਕੰਮ ਰੇਲਵੇ ਵਿਭਾਗ ਵੱਲੋਂ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕੰਮਾਂ ਲਈ ਸੂਬੇ ਨੂੰ ਪੈਸੇ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਥੋੜੇ ਸਮੇਂ ਅੰਦਰ ਹੀ ਲੋਕਾਂ ਹਿੱਤਾਂ ਅੰਦਰ ਇਤਿਹਾਸਕ ਫੈਸਲੇ ਲਏ ਹਨ, ਜਿਸਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ।

NO COMMENTS

LEAVE A REPLY