ਸ਼ਹੀਦ ਸੰਦੀਪ ਸਿੰਘ ਦੀਪ ਸਿੱਧੂ ਦੇ ਸ਼ਹੀਦੀ ਦਿਹਾੜੇ ਮੌਕੇ 15 ਫਰਵਰੀ ਨੂੰ ਸਿੱਖ ਕੌਮ ਵਹੀਰਾਂ ਘੱਤ ਕੇ ਉਦੇਕਰਨ ਪਹੁੰਚੇ/ ਬੱਛੋਆਣਾ, ਅਤਲਾ

0
38

 

ਬੁਢਲਾਡਾ, 13 ਫਰਵਰੀ ( ਦਵਿੰਦਰ ਸਿੰਘ ਕੋਹਲੀ ):  ਸਿੱਖ ਕੌਮ ਦੇ ਨੋਜਵਾਨ ਆਗੂ ਸ਼ਹੀਦ ਭਾਈ ਸੰਦੀਪ ਸਿੰਘ ਦੀਪ ਸਿੱਧੂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪਿੰਡ ਉਦੇਕਰਨ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ 15 ਫਰਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਪਿੰਡ ਉਦੇਕਰਨ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਸ਼ਹੀਦ ਭਾਈ ਸੰਦੀਪ ਸਿੰਘ ਦੀਪ ਸਿੱਧੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਣਗੇ ਉਹਨਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਕੌਮੀ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਟ ਕਰੀਏ

NO COMMENTS

LEAVE A REPLY