ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ : ਡੀ.ਡੀ.ਐਚ.ਓ. ਡਾ ਜਗਨਜੋਤ ਕੌਰ
ਅੰਮ੍ਰਿਤਸਰ 15 ਫਰਵਰੀ (ਪਵਿੱਤਰ ਜੋਤ) : : ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਅਤੇ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ. ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਡਾ ਤਰਨਦੀਪ ਕੌਰ, ਰਜਿੰਦਰ ਸਿੰਘ, ਮੰਗਲ ਸਿੰਘ, ਦੀਪਕ ਕੁਮਾਰ, ਰਸ਼ਪਾਲ ਸਿੰਘ ਅਤੇ ਹਰਿੰਦਰ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 26 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਹਾਲ ਬਜਾਰ, ਗੋਲ ਹੱਟੀ ਚੌਂਕ, ਕਟੜਾ ਜੈਮਲ ਸਿੰਘ, ਹਾਥੀ ਗੇਟ ਚੌਂਕ ਅਤੇ ਕਵੀਨਜ ਰੋਡ ਦੇ ਨਜਦੀਕੀ ਇਲਾਕਿਆਂ ਵਿਚ 16 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 8 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ ਅਤੇ ਬਿਨਾਂ ਮਾਪਦੰਡ ਵਾਲਾ ਸਮਾਨ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ। ਡਾ ਜਗਨਜੋਤ ਕੌਰ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ, ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ(ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।