ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਚੈਅਰਮੈਨ ਜੀਤ ਦਹੀਆ ਵੱਲੋਂ ਬੁਢਲਾਡਾ ਵਿਖੇ ਦੋ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

0
10

ਬੁਢਲਾਡਾ, 16 ਫਰਵਰੀ (ਦਵਿੰਦਰ ਸਿੰਘ ਕੋਹਲੀ) :  ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਸੇਵਾ ਵਿੱਚ ਵੱਧ ਚੜ ਕੇ ਹਿੱਸਾ ਲੈਣ ਵਾਲੀ ਸੁਤੰਤਰਤਾ ਸੰਗਰਾਮੀ ਦੀ ਵਾਰਿਸ ਹੋਣਹਾਰ ਧੀ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੀ ਚੈਅਰਮੈਨ ਜੀਤ ਦਹੀਆ ਵੱਲੋਂ ਬੁਢਲਾਡਾ ਵਿਖੇ ਲੋੜਵੰਦ ਪਰਿਵਾਰਾਂ ਦੇ ਘਰ ਜਾ ਕੇ ਰਾਸ਼ਨ ਵੰਡਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੈਅਰਮੈਨ ਜੀਤ ਦਹੀਆ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਹਮੇਸ਼ਾ ਤੋਂ ਹੀ ਲੋੜਵੰਦ ਪਰਿਵਾਰਾਂ ਦੀ ਮੱਦਦ‌ ਕਰਦੀ ਆ ਰਹੀ ਹੈ।ਇਸ ਹੀ ਉਦੇਸ਼ ਨਾਲ ਬੀਤੇ ਦਿਨ ਬੁਢਲਾਡਾ ਸ਼ਹਿਰ ਵਿਖੇ ਲੋੜਵੰਦ ਘਰਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਜਿਨ੍ਹਾਂ ਦਾ ਕੋਈ ਪਰਿਵਾਰ ਨਹੀਂ ਸੀ ਅਤੇ ਘਰ ਵਿੱਚ ਇਕੱਲੇ ਹੀ ਗੁਜ਼ਾਰਾ ਕਰਦੇ ਸਨ। ਕੰਮ ਕਾਰ ਨਾ ਹੋਣ ਕਾਰਨ ਬੇਰੁਜ਼ਗਾਰੀ ਦਾ ਸ਼ਿਕਾਰ ਹੋ ਚੁੱਕੇ ਸਨ ਅਤੇ ਆਰਥਿਕ ਤੰਗੀ ਤੋਂ ਜੂਝ ਰਹੇ ਸਨ।ਇਸ ਸਮੱਸਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਚੈਅਰਮੈਨ ਜੀਤ ਦਹੀਆ ਦੀ ਅਗਵਾਈ ਵਿੱਚ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਸਮੂਹ ਟੀਮ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਨੇਕ ਭਲਾਈ ਦਾ ਕੰਮ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵੱਲੋਂ ਘਰਾਂ ਵਿੱਚ ਰਹਿ ਰਹੇ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਸਵੈ-ਰੁਜ਼ਗਾਰ ਦਾ ਵੀ ਭਰੋਸਾ ਦਿਵਾਇਆ।ਇਸ ਮੌਕੇ ਨੌਜਵਾਨ ਸੇਵਾ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ, ਚੈਅਰਮੈਨ ਨਛੱਤਰ ਸਿੰਘ ਸੱਤਾ,ਨੌਜਵਾਨ ਸੇਵਾ ਕਲੱਬ ਦੇ ਮੀਡੀਆ ਇੰਚਾਰਜ ਬਿਕਰਮ ਸਿੰਘ ਵਿੱਕੀ,ਖਜ਼ਾਨਚੀ ਬਿੱਕਰ ਸਿੰਘ ਭਲੇਰੀਆ,ਹਰਜਿੰਦਰ ਸਿੰਘ ਦਲਿਆਵਾਲੀ,ਕੁਲਦੀਪ ਸਿੰਘ ਮੰਢਾਲੀ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਸ਼ਹਿਰੀ ਪ੍ਰਧਾਨ ਸੁਮਨ ਲੋਟੀਆ, ਮੈਂਬਰ ਹਰਦੀਪ ਕੌਰ, ਰਜਿੰਦਰ ਕੌਰ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ ਆਦਿ ਹਾਜ਼ਰ ਸਨ।

NO COMMENTS

LEAVE A REPLY