ਇਮਾਨਦਾਰੀ ਦਾ ਢੋਲ ਪਿੱਟਣ ਵਾਲੇ ਕੇਜਰੀਵਾਲ ਦੇ ਸਿਪਾਹੀ ਬਣਾ ਰਹੇ ਹਨ ਭ੍ਰਿਸ਼ਟਾਚਰ ਦੇ ਨਵੇਂ ਰਿਕਾਰਡ : ਜੀਵਨ ਗੁਪਤਾ

0
12

 

ਚੰਡੀਗੜ੍ਹ/ਅੰਮ੍ਰਿਤਸਰ 17 ਫਰਵਰੀ (ਪਵਿੱਤਰ ਜੋਤ ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਅਤੇ ਉਨ੍ਹਾਂ ਦੇ ਪੀ.ਏ. ਰੇਸ਼ਮ ਸਿੰਘ ਨੂੰ ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ‘ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਵਰਦੀਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਆਗੂਆਂ ਦੇ ਇੱਕ-ਇੱਕ ਕਰਕੇ ਅਸਲੀ ਰਿਸ਼ਵਤਖੋਰ ਚਿਹਰੇ ਲੋਕਾਂ ਦੇ ਸਾਹਮਣੇ ਆ ਰਹੇ ਹਨ। ਉਧਰ, ਪੰਜਾਬ ਸਰਕਾਰ ਆਪਣੀ ਫੇਸਬੁੱਕ ਆਈਡੀ ‘ਤੇ ਇਸ ਨੂੰ ਝੂਠਾ ਦੱਸ ਕੇ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅੱਜ ਤੱਕ ਦੇ ਇਤਿਹਾਸ ਦੀ ਸਭ ਤੋਂ ਨਿੱਕਮੀ ਅਤੇ ਝੂਠੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠ ਬੋਲਣ ਦੀਆਂ ਸਾਰੀਆਂ ਹੱਦਾਂ ਲੰਘਦੇ ਹੋਏ ਸਾਰਿਆਂ ਨੂੰ ਮਾਤ ਦੇ ਕੇ ਡਿਗਰੀ ਹਾਸਲ ਕੀਤੀ ਹੈ। ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੇ ਸੱਤਾ ਸੰਭਾਲਣ ਦੇ 10 ਮਹੀਨਿਆਂ ਵਿੱਚ ਦੋ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਰਿਸ਼ਵਤ ਦੇ ਮਾਮਲਿਆਂ ਵਿੱਚ ਬਰਖਾਸਤ ਕੀਤਾ ਗਿਆ ਹੈ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਬਰਖਾਸਤ ਕੀਤਾ ਸੀ। ਗੁਪਤਾ ਨੇ ਕਿਹਾ ਕਿ 10 ਮਹੀਨਿਆਂ ‘ਚ ‘ਆਪ’ ਸਰਕਾਰ ਦਾ ਇਹ ਤੀਜਾ ਵਿਧਾਇਕ ਹੈ ਜੋ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਕੱਟੜ ਈਮਾਨਦਾਰ ਹੋਣ ਦਾ ਖਿਤਾਬ ਖੁਦ ਹੀ ਦਿੱਤਾ ਹੋਇਆ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਰਿਸ਼ਵਤ ਲੈਂਦੇ ਫੜੇ ਗਏ ਹਨ, ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਇਹ ਲੋਕ ਜਨਤਾ ਨੂੰ ਲੁੱਟ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਜਾਗਣ ਦੀ ਅਪੀਲ ਕਰਦਿਆਂ ਗੁਪਤਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਲੁੱਟ-ਖਸੁੱਟ ਸ਼ੁਰੂ ਕਰ ਦਿੱਤੀ ਹੈ, ਉਸ ਨਾਲ ਪੰਜਾਬ ਦਾ ਭਵਿੱਖ ਬਹੁਤ ਖ਼ਤਰੇ ਵਿੱਚ ਨਜਰ ਆ ਰਿਹਾ ਹੈ।

NO COMMENTS

LEAVE A REPLY