ਪੰਜ ਤਖਤਾਂ ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਗੁਰੂ ਕਿਰਪਾ ਰੇਲ ਗੱਡੀ ਚਲਾਉਣ ਦਾ ਫੈਸਲਾ ਸ਼ਲਾਘਾਯੋਗ: ਕੀਰਤ ਬੇਦੀ

0
29

 

 

ਬੁਢਲਾਡਾ, 23 ਫਰਵਰੀ (ਦਵਿੰਦਰ ਸਿੰਘ ਕੋਹਲੀ) :  ਭਾਰਤੀ ਜਨਤਾ ਪਾਰਟੀ ਦੇ ਨੋਜਵਾਨ ਆਗੂ ਕੀਰਤ ਬੇਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਸਿੱਖ ਧਰਮ ਵਿੱਚ ਅਬਾਹ ਸ਼ਰਧਾ ਹੈ ਅਤੇ ਇਸਦੀ ਤਾਜ਼ਾ ਉਦਾਹਰਨ ਅਪ੍ਰੈਲ ਮਹੀਨੇ ਵਿੱਚ ਰੇਲਵੇ ਵਲੋਂ ਸਿੱਖ ਧਰਮ ਦੇ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਗੁਰੂ ਕਿਰਪਾ ਰੇਲਗੱਡੀ ਦੇ ਨਾਮ ਤੇ ਵਿਸ਼ੇਸ਼ ਰੇਲਗੱਡੀ ਚਲਾਉਂ ਦਾ ਫੈਸਲਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਹੀ ਪ੍ਰਤੀਕ ਹੈ।ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਦੇ ਆਪਣੇ ਕਾਰਜਕਾਲ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੇ ਸਿੱਖਾਂ ਦੇ ਲਈ ਬਹੁਤ ਮਹੱਤਵਪੂਰਨ ਕੰਮ ਕੀਤੇ ਹਨ,ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ,ਸਿੱਖ ਭਾਈਚਾਰੇ ਦੇ ਧਾਰਮਿਕ ਸ਼ਥਾਨਾ ਨੂੰ ਰੋਪਵੇ ਨਾਲ ਜੋਡ਼ਨਾ,ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨਾ,ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਆਦਿ ਪ੍ਰਮੁੱਖ ਹਨ।

NO COMMENTS

LEAVE A REPLY