ਸੰਤ ਸਿੰਘ ਸੁੱਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

0
15

ਅੰਮ੍ਰਿਤਸਰ,13 ਮਾਰਚ (ਰਾਜਿੰਦਰ ਧਾਨਿਕ)- ਸੰਤ ਸਿੰਘ ਸੁੱਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਡਾਕਟਰ ਮਨਪ੍ਰੀਤ ਕੌਰ ਸਾਬਕਾ ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵੂਮਨ ਅੰਮ੍ਰਿਤਸਰ ਅਤੇ ਵਿਜਿਟਿੰਗ ਡੀਨ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਆਰਟਸ ਮੁੱਖ ਮਹਿਮਾਨ ਰਹੇ। ਉਹਨਾਂ ਕਲਾਸ ਰੂਮ ਵਿਚ ਟੀਚਿੰਗ ਅਤੇ ਲਰਨਿੰਗ ਨੂੰ ਕਿਵੇਂ ਜ਼ਿਆਦਾ ਦਿਲਚਸਪ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਵਿਸ਼ੇ ਤੇ ਅਧਿਆਪਕਾਂ ਦੀ ਰਹਿਨੁਮਾਈ ਕੀਤੀ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾਕਟਰ ਗੁਰਰਤਨ ਸਿੰਘ ਨੇ ਡਾ ਮਨਪ੍ਰੀਤ ਕੌਰ ਦਾ ਫੁੱਲਾਂ ਦੇ ਬੁਕਿਆਂ ਨਾਲ ਸੁਆਗਤ ਕੀਤਾ ਅਤੇ ਪ੍ਰੋਗਰਾਮ ਦੇ ਅਖੀਰ ਵਿਚ ਪ੍ਰਿੰਸੀਪਲ ਸਾਹਿਬ ਅਤੇ ਸੰਸਥਾ ਦੇ ਡਾਇਰੈਕਟਰ ਜਗਦੀਸ਼ ਸਿੰਘ ਨੇ ਮੁੱਖ ਮਹਿਮਾਨ ਨੂੰ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਅੱਜ ਦੇ ਐਫ ਡੀ ਪੀ ਨੂੰ ਕਾਮਯਾਬ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

NO COMMENTS

LEAVE A REPLY