ਪਿੰਡ ਕਲੀਪੁਰ ਵਿਖੇ ਦੋ ਰੋਜ਼ਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਕੱਲ ਤੋਂ

0
15

 

ਬੁਢਲਾਡਾ, 17 ਮਾਰਚ (ਦਵਿੰਦਰ ਸਿੰਘ ਕੋਹਲੀ)-ਨੇੜਲੇ ਪਿੰਡ ਕਲੀਪੁਰ ਦੀ ਸ਼ਹੀਦ ਭਗਤ ਸਿੰਘ ਟੂਰਨਾਮੈਂਟ ਕਮੇਟੀ ਵੱਲੋਂ ਤੀਸਰਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਪਿੰਡ ਦੇ ਸਰਕਾਰੀ ਹਾਈ ਸਕੂਲ ਦੇ ਖੇਡ ਗਰਾਉਂਡ ਵਿੱਖੇ ਮਿਤੀ 18 ਅਤੇ 19 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਬੱਲਮ ਸਿੰਘ ਕਲੀਪੁਰ,ਹਰਮੇਲ ਸਿੰਘ ਕਲੀਪੁਰ ਅਤੇ ਕਮੇਟੀ ਪ੍ਰਧਾਨ ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਮਿਤੀ 18 ਮਾਰਚ ਨੂੰ 35 ਅਤੇ 52 ਕਿੱਲੋ ਵਜਨ ਦੇ ਮੁਕਾਬਲੇ ਕਰਵਾਏ ਜਾਣਗੇ ਜਿੰਨਾ ਵਿੱਚ 35 ਕਿੱਲੋ ਵਜਨ ਵਿਚ 3100 ਪਹਿਲਾ ਇਨਾਮ 2100 ਦੂਜਾ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਕਬੱਡੀ 52 ਕਿੱਲੋ ਦੀਆਂ ਟੀਮਾਂ ਨੂੰ 5100 ਪਹਿਲਾ ਅਤੇ 4100 ਦੂਜਾ ਇਨਾਮ ਦਿੱਤਾ ਜਾਵੇਗਾ। ਮਿਤੀ 19 ਮਾਰਚ ਨੂੰ ਕਬੱਡੀ 63 ਕਿਲੋ ਅਤੇ ਕਬੱਡੀ ਓਪਨ ਦੇ ਰੋਮਾਂਚਿਕ ਮੁਕਾਬਲੇ ਹੋਣਗੇ। ਇਹਨਾਂ ਮੁਕਾਬਲਿਆਂ ਵਿੱਚ ਪੰਜਾਬ ਹਰਿਆਣਾ ਤੋਂ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਸ਼ਾਮਲ ਹੋਣਗੇ। ਕਬੱਡੀ 63 ਕਿੱਲੋ ਦੀਆਂ ਜੇਤੂ ਅਤੇ ਉੱਪ ਜੇਤੂ ਟੀਮਾਂ ਨੂੰ ਕ੍ਰਮਵਾਰ 10 ਹਜ਼ਾਰ ਅਤੇ 6ਹਜਾਰ ਰੂਪੈ ਇਨਾਮ ਵਜੋਂ ਦਿੱਤੇ ਜਾਣਗੇ।ਸ਼ਾਮ ਨੂੰ ਹੋਣ ਵਾਲੇ ਓਪਨ ਕਬੱਡੀ ਦੀਆਂ ਟੀਮਾਂ ਨੂੰ 51 ਹਜ਼ਾਰ ਪਹਿਲਾ ਅਤੇ 41000 ਦੂਜਾ ਇਨਾਮ ਦਿੱਤਾ ਜਾਵੇਗਾ ਅਤੇ ਬੈਸਟ ਰੇਡਰ ਅਤੇ ਜਾਫੀ ਨੂੰ 11/11ਹਜਾਰ ਰੁਪੈ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਟੂਰਨਾਮੈਂਟ ਦੇ ਪਹਿਲੇ ਦਿਨ ਦੇ ਮੁੱਖ ਮਹਿਮਾਨ ਡਾਕਟਰ ਨਿਸ਼ਾਨ ਸਿੰਘ ਹਾਕਮ ਵਾਲਾ ਹਲਕਾ ਸੇਵਾਦਾਰ ਸ਼ੋ੍ਰਮਣੀ ਅਕਾਲੀ ਦਲ ਅਤੇ 19 ਮਾਰਚ ਨੂੰ ਅਕਾਲੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਪ੍ਰਬੰਧਕਾ ਨੇ ਦੱਸਿਆ ਕਿ ਦਰਸ਼ਕਾਂ ਲਈ ਖੁੱਲ੍ਹੇ ਲੰਗਰ ਪਾਣੀ ਅਤੇ ਬੈਠਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਟੂਰਨਾਮੈਂਟ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮ ਚਮਕਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

NO COMMENTS

LEAVE A REPLY