19 ਮਾਰਚ ਨੂੰ ਨਵੀਂ ਅਨਾਜ ਮੰਡੀ ਵਿਖੇ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਹੋਵੇਗੀ ਪੂਰਨ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ

0
11

ਬੁਢਲਾਡਾ, 17 ਮਾਰਚ (ਦਵਿੰਦਰ ਸਿੰਘ ਕੋਹਲੀ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 19 ਮਾਰਚ, 2023 ਨੂੰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਵ: ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਮੁੱਖ ਰੱਖਦੇ ਹੋਏ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਇਸ ਸਮੇਂ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਅਤੇ ਆਮ ਪਬਲਿਕ ਦੇ ਵੱਡੀ ਗਿਣਤੀ ਵਿਚ ਇਕੱਠ ਹੋਣ ਦੀ ਸੰਭਾਵਨਾ ਹੈ। ਇਸ ਲਈ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ 19 ਮਾਰਚ, 2023 ਨੂੰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਹੋਵੇਗੀ।

NO COMMENTS

LEAVE A REPLY