ਵਿਸ਼ਵ ਓਰਲ ਹੈਲਥ ਦਿਵਸ ਨੂੰ ਸਮਰਪਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

0
17

ਸ਼ਰੀਰਕ ਅਰੋਗਤਾ ਲਈ ਓਰਲ ਹੈਲਥ ਦਾ ਹੋਣਾਂ ਬਹੁਤ ਜਰੂਰੀ ਹੈ:ਡਾ ਜਗਨਜੋਤ ਕੌਰ
ਅੰਮ੍ਰਿਤਸਰ 21 ਮਾਰਚ (ਪਵਿੱਤਰ ਜੋਤ) : ਸਿਹਤ ਵਿਭਾਗ ਅੰਮ੍ਰਿਤਸਰ ਹਮੇਸ਼ਾਂ ਹੀ ਲੋਕਾਂ ਦੀ ਨਿਰੋਈ ਸਿਹਤ ਲਈ ਯਤਨਸ਼ੀਲ ਹੈ।ਇਸ ਓੁਦੇਸ਼ ਦੀ ਪੂਰਤੀ ਲਈ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡਿਪਟੀ ਡਾਇਰੈਕਟਰ ਡੈਂਟਲ ਡਾ ਜਗਨਜੋਤ ਕੌਰ ਜੀ ਦੀ ਅਗਵਾਹੀ ਹੇਠਾਂ “ਵਿਸ਼ਵ ਓਰਲ ਹੈਲਥ ਦਿਵਸ” ਨੂੰ ਸਮਰਪਿਤ ਵਰਕਸ਼ਾਪ ਦਾ ਆਯੋਜਨ ਹਿੰਦੂ ਸਭਾ ਕਾਲਿਜ ਅੰਮ੍ਰਿਤਸਰ ਵਿਖੇ ਕੀਤਾ ਗਿਆ।ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਡਾ ਜਗਨਜੋਤ ਕੌਰ ਨੇ ਕਿਹਾ ਕਿ ਸ਼ਰੀਰਕ ਅਰੋਗਤਾ ਲਈ ਓਰਲ ਹੈਲਥ ਦਾ ਹੋਣਾਂ ਬਹੁਤ ਜਰੂਰੀ ਹੈ ਅਤੇ ਇਸ ਹਫਤੇ ਦੋਰਾਨ ਜਿਲ੍ਹੇ ਭਰ ਵਿੱਚ ਲਗਭਗ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਓਟਲ ਹੈਲਥ, ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਕੈਂਪ ਲਗਾਏ ਜਾ ਰਹੇ ਹਨ।ਇਨਾਂ ਕੈਂਪਾ ਵਿੱਚ ਬਹੁਤ ਸਾਰੇ ਮਰੀਜਾਂ ਅਤੇ ਆਮ ਜਨਤਾ ਵਲੋਂ ਲਾਭ ਉਠਾਇਆ ਗਿਆ।ਇਸ ਤੋ ਇਲਾਵਾ ਵੱਖ-ਵੱਖ ਸਕੁਲਾਂ ਵਿਚ ਜਾ ਕੇ ਬੱਚਿਆ ਦੇ ਦੰਦਾਂ ਦਾ ਚੈਕ-ਅੱਪ ਵੀ ਕੀਤਾ ਗਿਆ, ਬੱਚਿਆ ਨੂੰ ਮੁਫਤ ਡੈਂਟਲ ਕਿੱਟਾਂ ਵੀ ਵੰਡੀਆ ਗਈਆਂ ਹਨ। ਇਸ ਤੋਂ ਇਲਾਵਾ ਸਕੂਲਾਂ ਵਿਚ ਪੋਸਟਰ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਜਿਲੇ੍ ਭਰ ਦੇ ਸਾਰੇ ਡੇਰੇ, ਪਛੜੇ ਇਲਾਕਿਆਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਜਾਗਰੁਕਤਾ ਕੈਪ ਲਗਾਕੇ ਲੋਕਾ ਨੂੰ ਦੰਦਾ ਦੀ ਦੇਖਭਾਲ ਸਬੰਧੀ ਜਾਣਕਾਰੀ ਦਿੱਤੀ ਗਈ ਹੈ।ਇਸ ਮੌਕੇ ਤੇ ਪਿੰਸੀਪਲ ਡਾ ਸੰਜੀਵ ਸ਼ਰਮਾਂ ਨੇ ਕਿਹਾ ਕਿ ਇਸ ਵਰਕਸ਼ਾਪ ਰਾਹੀਂ, ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਭਰਪੂਰ ਜਾਣਕਾਰੀ ਹਾਸਿਲ ਹੋਈ ਹੈ ਅਤੇ ਕਾਫੀ ਕੁੱਝ ਨਵਾਂ ਸਿੱਖਣ ਨੂੰ ਮਿਿਲਆ ਹੈ। ਇਸ ਅਵਸਰ ਤੇ ਡਾ ਗੁਰਸੇਵਕ ਸਿੰਘ, ਡਾ ਸਾਹਿਲ ਬੱਤਰਾ, ਡਾ ਤਰਨਦੀਪ ਕੌਰ, ਡਾ ਸਾਰੀਕਾ, ਡਾ ਸ਼ਬਨਮ, ਡਿਪਟੀ ਐਮ.ਈ.ਆਈ.ਓ. ਅਮਰਦੀਪ ਸਿੰਘ, ਮੈਡਮ ਸੁਮਨ, ਕਾਲਿਜ ਦਾ ਸਮੂਹ ਸਟਾਫ ਅਤੇ ਵਿਿਦਆਰਥੀ ਹਾਜਰ ਸੀ।

NO COMMENTS

LEAVE A REPLY