ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਜਲਦੀ ਗਾਰਦੌਰੀ ਕਰਵਾ ਕੇ ਪੰਜਾਬ ਸਰਕਾਰ ਕਿਸਾਨਾਂ ਨੂੰ ਦੇਵੇ ਮੁਆਵਜ਼ਾ: ਬਿਕਰਮਜੀਤ ਚੀਮਾ

0
11

 

ਚੰਡੀਗੜ੍ਹ/ਅੰਮ੍ਰਿਤਸਰ22 ਮਾਰਚ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ਬੇਮੌਸਮੀ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਜਿਸ ਨਾਲ ਕਿਸਾਨਾਂ ਦਾ ਟੈਨਸ਼ਨ ਹੋਰ ਵਧ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪਿਛਲੇ ਹਫਤੇ ਤੋਂ ਲਗਾਤਾਰ ਮੌਸਮ ਬਦਲ ਰਿਹਾ ਹੈ। ਇਸ ਬੇਮੌਸਮੀ ਬਾਰਿਸ਼ ਕਾਰਨ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਇਸਦਾ ਭਾਰੀ ਨੁਕਸਾਨ ਹੋਇਆ ਹੈ। ਬਹੁਤੀਆਂ ਥਾਵਾਂ ‘ਤੇ ਕਣਕ ਦੀ ਫ਼ਸਲ ਲੰਮੇ ਪੈ ਗਈ ਹੈ। ਮੀਂਹ ਤੋਂ ਬਾਅਦ ਫ਼ਸਲਾਂ ਵਿੱਚ ਬਿਮਾਰੀਆਂ ਅਤੇ ਕੀੜਿਆਂ ਦਾ ਡਰ ਵੀ ਵਧਦਾ ਜਾ ਰਿਹਾ ਹੈ, ਜਿਸਨੇ ਕਿਸਾਨਾਂ ਦੀ ਨੀਂਦ ਉੱਡਾ ਦਿੱਤੀ ਹੈ।
ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਬੇਮੌਸਮੀ ਬਰਸਾਤ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਖੜੀਆਂ ਫ਼ਸਲਾਂ ਬਰਬਾਦ ਕਰ ਦਿੱਤੀਆਂ ਹਨ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਭਾਰੀ ਮੀਂਹ ਅਤੇ ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਣਕ ਦੀ ਫ਼ਸਲ ਵਿੱਚ ਨਮੀ ਦੀ ਮਾਤਰਾ ਬਹੁਤ ਵੱਧ ਗਈ ਹੈ, ਜਿਸ ਕਾਰਨ ਦਾਣੇ ਦੀ ਗੁਣਵੱਤਾ ’ਤੇ ਬਹੁਤ ਮਾੜਾ ਅਸਰ ਪਵੇਗਾ। ਇਸ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਘੱਟ ਮਿਲੇਗਾ। ਮੀਂਹ ਤੇ ਗੜੇਮਾਰੀ ਦਾ ਸਭ ਤੋਂ ਵੱਧ ਅਸਰ ਖੇਤਾਂ ਵਿੱਚ ਖੜ੍ਹੀਆਂ ਕਿਸਾਨਾਂ ਦੀਆਂ ਫ਼ਸਲਾਂ ’ਤੇ ਦੇਖਣ ਨੂੰ ਮਿਲ ਰਿਹਾ ਹੈ। ਜ਼ਿਆਦਾਤਰ ਥਾਵਾਂ ‘ਤੇ ਕਣਕ ਦੀ ਫ਼ਸਲ ਫੇਲ੍ਹ ਹੋ ਗਈ ਹੈ, ਸਬਜ਼ੀਆਂ ਵਾਲੇ ਕਿਸਾਨ ਵੀ ਮੀਂਹ ਕਾਰਨ ਪ੍ਰਭਾਵਿਤ ਹੋਏ ਹਨ। ਤੇਜ਼ ਹਵਾਵਾਂ ਕਾਰਨ ਅੰਬ ਅਤੇ ਲੀਚੀ ਦੇ ਫੁੱਲ ਵੀ ਡਿੱਗ ਗਏ ਹਨ।
ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਵਾਰ ਵੀ ਮੀਂਹ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਿਸਾਨਾਂ ਨੂੰ ਸਰਕਾਰ ਵੱਲੋਂ ਕੋਈ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ। ਹੁਣ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਮੁੜ ਖੜ੍ਹੀ ਫ਼ਸਲ ਤਬਾਹ ਕਰ ਦਿੱਤੀ ਹੈ। ਪਿਛਲੇ ਦੋ-ਤਿੰਨ ਸਾਲਾਂ ਵਿੱਚ ਬਾਰ-ਬਾਰ ਫ਼ਸਲਾਂ ਦੇ ਖ਼ਰਾਬ ਹੋਣ ਕਾਰਨ ਕਈ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਬਹੁਤ ਭਾਰੀ ਨੁਕਸਾਨ ਝੱਲਣਾ ਪਿਆ ਹੈ। ਬਿਕਰਮਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਫਸਲਾਂ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕਰਵਾਈ ਜਾਵੇ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।

NO COMMENTS

LEAVE A REPLY