ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਦਾ ਫੈਸਲਾ ਸਰਾਹੁਣਯੋਗ-ਰਜਿੰਦਰ ਬਿੱਟਾ

0
10

ਅੰਮ੍ਰਿਤਸਰ,24 ਮਾਰਚ (ਪਵਿੱਤਰ ਜੋਤ ) – ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀਆਂ ਬੇਬੁਨਿਆਦ ਟਿੱਪਣੀਆਂ ਦੇ ਚੱਲਦਿਆਂ ਜਿਥੇ ਉਹ ਖੁਦ ਆਪਣਾ ਮਜ਼ਾਕ ਬਣਾ ਦਿੰਦੇ ਹਨ ਉਥੇ ਕਾਂਗਰਸ ਪਾਰਟੀ ਦਾ ਵੀ ਨੁਕਸਾਨ ਕਰ ਰਹੇ ਹਨ। ਰਾਹੁਲ ਗਾਂਧੀ ਵੱਲੋਂ ਮੋਦੀ ਉਪਨਾਮ ਸਬੰਧੀ ਕੀਤੀ ਗਈ ਟਿੱਪਣੀ ਤੋਂ ਬਾਅਦ ਦਸੰਬਰ 2019 ਵਿੱਚ ਦਰਜ ਅਪਰਾਧਿਕ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੂਰਤ ਦੀ ਇਕ ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਆਈ.ਪੀ.ਸੀ ਦੀ ਧਾਰਾ 499 ਅਤੇ 500 ਦੇ ਤਹਿਤ ਦੋ ਸਾਲ ਦੀ ਸਜ਼ਾ ਸੁਣਾਈ ਗਈ। ਅਦਾਲਤ ਦੇ ਇਸ ਫੈਸਲੇ ਦਾ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਰਜਿੰਦਰ ਬਿੱਟਾ ਵੱਲੋਂ ਸੁਆਗਤ ਕੀਤਾ ਗਿਆ।
ਰਜਿੰਦਰ ਬਿੱਟਾ ਨੇ ਕਿਹਾ ਕਿ ਓ.ਬੀ.ਸੀ ਨਾਲ ਸਬੰਧਤ ਮੋਦੀ ਉਪ ਨਾਮ ਦੇ ਨਾਲ ਰਾਹੁਲ ਗਾਂਧੀ ਵੱਲੋਂ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਓ.ਬੀ.ਸੀ ਭਾਈਚਾਰੇ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਬਿੱਟਾ ਨੇ ਕਿਹਾ ਕਿ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਜਾਤਾਂ ਪਾਤਾਂ ਵਿੱਚ ਵੰਡ ਕੇ ਵੋਟਾਂ ਦੇ ਲਈ ਹਮੇਸ਼ਾ ਘਟੀਆ ਰਾਜਨੀਤੀ ਕੀਤੀ ਗਈ ਹੈ। ਜਿਸ ਨੂੰ ਲੋਕ ਭਲੀ-ਭਾਂਤ ਜਾਣ ਚੁੱਕੇ ਹਨ। ਪੰਜਾਬ ਦੇ ਨਾਲ-ਨਾਲ ਦੇਸ਼ ਦੇ ਵਿਚ ਓ.ਬੀ.ਸੀ ਭਾਈਚਾਰਾ ਕਿਸੇ ਵੀ ਪਾਰਟੀ ਨੂੰ ਜਿਤਾਉਣ ਦੇ ਵਿੱਚ ਆਪਣੀ ਅਹਿਮ ਭੂਮਿਕਾ ਅਦਾ ਕਰਦਾ ਹੈ। ਰਾਹੁਲ ਗਾਂਧੀ ਦੀ ਇਸ ਘਿਨਾਉਣੀ ਘਟਨਾ ਦੇ ਚੱਲਦਿਆਂ ਓ.ਬੀ.ਸੀ ਭਾਈਚਾਰੇ ਦੇ ਨਾਲ ਸਬੰਧਿਤ ਲੋਕਾਂ ਵਿਚ ਗੁੱਸੇ ਦੀ ਲਹਿਰ ਹੈ। ਰਾਹੁਲ ਗਾਂਧੀ ਵੱਲੋਂ ਓ.ਬੀ.ਸੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਨੂੰ ਲੈ ਕੇ ਸਰਵਜਨਕ ਤੌਰ ਤੇ ਮਾਫੀ ਮੰਗਣੀ ਚਾਹੀਦੀ ਹੈ। ਅਗਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਦੇਸ਼ ਦੇ ਵਿੱਚ ਓ.ਬੀ.ਸੀ ਨਾਲ ਸਬੰਧਤ ਭਾਈਚਾਰੇ ਦੇ ਲੋਕ ਕਾਂਗਰਸੀ ਨੇਤਾਵਾਂ ਨੂੰ ਹਰਾਉਂਣ ਦੇ ਵਿੱਚ ਕੋਈ ਵੀ ਕਸਰ ਨਹੀਂ ਛੱਡਣਗੇ। ਦੇਸ਼ ਦੇ ਲਈ ਮਾਣ ਵਾਲੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਓ.ਬੀ.ਸੀ ਜਾਤ ਨਾਲ ਸਬੰਧਤ ਹਨ। ਜਿਸ ਨੂੰ ਲੈ ਕੇ ਓ.ਬੀ.ਸੀ ਭਾਈਚਾਰਾ ਕਾਂਗਰਸ ਦੇ ਨੇਤਾਵਾਂ ਨੂੰ ਮੂੰਹ ਲਾਉਂਦੇ ਹੋਏ ਫਿਰ ਭਾਜਪਾ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲਣ ਲਈ ਤਿਆਰ ਹੈ। ਬਿੱਟਾ ਨੇ ਕਿਹਾ ਕਿ ਓ. ਬੀ.ਸੀ ਨਾਲ ਸਬੰਧਤ ਕਿਸੇ ਵੀ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਲਈ ਸਾਨੂੰ ਕਿਸੇ ਵੀ ਪ੍ਰਕਾਰ ਦਾ ਸੰਘਰਸ਼ ਕਰਨਾ ਪਵੇ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।

NO COMMENTS

LEAVE A REPLY