ਅੰਮ੍ਰਿਤਸਰ 24 ਮਾਰਚ (ਰਾਜਿੰਦਰ ਧਾਨਿਕ) : ਸੂਰਤ ਦੀ ਅਦਾਲਤ ਵੱਲੋਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਮੋਦੀ ਉਪਨਾਮ ਬੁਲਾ ਕੇ ਕੀਤੀ ਘਟੀਆ ਟਿੱਪਣੀ ਦੇ ਖਿਲਾਫ 2 ਸਾਲ ਦੀ ਸਜ਼ਾ ਦਿੱਤੇ ਜਾਣ ਤੇ ਭਾਜਪਾ ਓ.ਬੀ.ਸੀ ਮੋਰਚਾ ਜ਼ਿਲ੍ਹਾ ਅਮ੍ਰਿਤਸਰ ਦੇ ਪ੍ਰਧਾਨ ਅਰਵਿੰਦਰ ਵੜੈਚ ਨੇ ਕਿਹਾ ਕਿ ਸਾਡੇ ਭਾਈਚਾਰੇ ਦੇ ਨਾਲ ਮਾੜੀ ਸ਼ਬਦਾਵਲੀ ਵਰਤਣਾ ਨਿੰਦਾਯੋਗ ਹੈ। ਅਦਾਲਤ ਦੇ ਫੈਸਲੇ ਨੂੰ ਲੈ ਕੇ ਆਪਸੀ ਭਾਈਚਾਰੇ ਚ ਖੁਸ਼ੀ ਦੀ ਲਹਿਰ ਹੈ। ਵੜੈਚ ਨੇ ਕਿਹਾ ਕਿ ਓ.ਬੀ.ਸੀ ਭਾਈਚਾਰੇ ਨਾਲ ਸਬੰਧਤ ਜਾਤਾਂ ਦੇ ਕਰੀਬ 50 ਪ੍ਰਤੀਸ਼ਤ ਵੋਟ ਬੈਂਕ ਦੇ ਲੋਕ ਰਾਹੁਲ ਗਾਂਧੀ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਾਵੇਂ ਫਿਰ ਉਨ੍ਹਾਂ ਨੇ ਕਿਹਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਕੇਂਦਰ ਦੀ ਸਰਕਾਰ ਦੇ ਵਿੱਚ ਓ.ਬੀ.ਸੀ ਨਾਲ ਸਬੰਧਤ ਕਰੀਬ 25 ਮੰਤਰੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਓ.ਬੀ.ਸੀ ਨਾਲ ਸਬੰਧਤ ਹੋਣਾ ਇੱਕ ਮਾਣ ਵਾਲੀ ਗੱਲ ਹੈ। ਵੜੈਚ ਨੇ ਕਿਹਾ ਕਿ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਸਾਡੇ ਭਾਈਚਾਰੇ ਦੇ ਨਾਲ ਸਬੰਧਿਤ ਕਿਸੇ ਵੀ ਜਾਤ ਨੂੰ ਲੈ ਕੇ ਗਲਤ ਟਿੱਪਣੀ ਕੀਤੀ ਜਾਂਦੀ ਹੈ ਜਾਂ ਮਜ਼ਾਕ ਬਣਾਇਆ ਜਾਂਦਾ ਹੈ ਤਾਂ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।