ਵਿੱਦਿਆਰਥੀਆਂ ਪਾਸੋਂ ਪਹਿਲੀ ਵਾਰ ਵੋਟ ਪਾਉਣ ਅਤੇ ਵੋਟ ਬਣਾਉਣ ਸਬੰਧੀ ਕੀਤੀ ਗਈ ਵਿਚਾਰ ਚਰਚਾ

0
11

 

 

ਅੰਮ੍ਰਿਤਸਰ 4 ਅਪ੍ਰੈਲ (ਰਾਜਿੰਦਰ ਧਾਨਿਕ) : ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਨਿਰਦੇਸ਼ਾ ਅਨੁਸਾਰ ਸ੍ਰੀਮਤੀ ਨਵਦੀਪ ਕੌਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ Youth and first time voters ਨਾਲ Interaction ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ ਕਾਲਜਾਂ ਦੇ ਵਿੱਦਿਆਰਥੀ ਜਿਹਨਾ ਨੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕੀਤਾ ਅਤੇ ਪਹਿਲੀ ਵਾਰ ਵੋਟਰ ਲਿਸਟ ਵਿੱਚ ਬਤੌਰ ਵੋਟਰ ਰਜਿਸਟਰਡ ਹੋਏ ਹਾਜਰ ਆਏ। ਇਸ ਪ੍ਰੋਗਰਾਮ ਦੌਰਾਨ ਸਮੂਹ ਵਿੱਦਿਆਰਥੀਆਂ ਪਾਸੋਂ ਪਹਿਲੀ ਵਾਰ ਵੋਟ ਪਾਉਣ ਅਤੇ ਵੋਟ ਬਣਾਉਣ ਸਬੰਧੀ ਸਝਾਓ/ਵਿਚਾਰ ਲਏ ਗਏ।

ਇਸ ਮੌਕੇ ਤੇ ਜਿਲ੍ਹਾ ਸਵੀਪ ਇੰਚਾਰਜ ਸ੍ਰੀ ਸੋਰਭ ਖੋਸਲਾ, ਚੋਣ ਕਾਨੂੰਗੋ ਵੱਲੋਂ ਭਾਰਤ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਦੀ ਜਾਣਕਾਰੀ ਹਾਜਰ ਆਏ ਵਿੱਦਿਆਰਥੀਆਂ ਨਾਲ ਸਾਂਝੀ ਕੀਤੀ ਗਈ। ਵੋਟ ਬਣਾਉਣ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਹਾਜਰ ਆਏ ਵਿੱਦਿਆਰਥੀਆਂ ਨੂੰ ਪ੍ਰੋਗਜੈਕਟ ਸਨਮਾਨਭ ਦੀ ਵੀਡੀਓ ਵਿਖਾ ਕੇ ਭਾਰਤ ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥਾਂ ਤੇ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸਬੰਧੀ ਉਤਸਾਹਤ ਕੀਤਾ ਗਿਆ। ਵਿੱਦਿਆਰਥੀਆਂ ਵੱਲੋਂ ਵੀ ਚੋਣ ਪਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਵਿਚਾਰ ਦਿੱਤੇ ਗਏ। ਇਸ ਮੌਕੇ ਤੇ ਸ੍ਰੀ ਇੰਦਰਜੀਤ ਸਿੰਘ, ਚੋਣ ਕਾਨੂੰਗੋ ਸ੍ਰੀ ਵਰਿੰਦਰ ਕੁਮਾਰ , ਚੋਣ ਕਾਨੂੰਗੋ ਸ੍ਰੀ ਅਰਮਿੰਦਰਪਾਲ ਸਿੰਘ, ਚੋਣ ਕਾਨੂੰਗੋ ਹਾਜਰ ਸਨ।

NO COMMENTS

LEAVE A REPLY