ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਹੋਵੇਗੀ ਜਾਂਚ-ਡੀਈਓ ਯੁਗਰਾਜ ਸਿੰਘ

0
26

ਫੀਸਾਂ, ਕਿਤਾਬਾਂ ਅਤੇ ਵਰਦੀ ਦੇ ਮਨਮਰਜ਼ੀ ਵਾਧੇ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 6 ਅਪ੍ਰੈਲ (ਪਵਿੱਤਰ ਜੋਤ) :–ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਹਿਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਅੰਮਿ੍ਤਸਰ ਵਿਖੇ ਚਾਰ ਮੈਂਬਰੀ ਟਾਸਕ ਫੋਰਸ ਕਮੇਟੀ ਦਾ ਗਠਨ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ. ਜੁਗਰਾਜ ਸਿੰਘ ਨੇ ਦੱਸਿਆ ਕਿ ਸੀਬੀਐਸਈ/ਆਈਸੀਐਸਈ ਬੋਰਡ ਦੇ ਐਫੀਲਿਏਟਡ ਪ੍ਰਾਈਵੇਟ ਸਕੂਲਾਂ ਦੀਆਂ ਮਾਪਿਆਂ ਵੱਲੋਂ ਕਿਤਾਬਾਂ, ਫੀਸਾਂ ਅਤੇ ਯੂਨੀਫਾਰਮ ਨਾਲ ਸਬੰਧਿਤ ਸ਼ਕਾਇਤਾਂ ਦੇ ਮੌਕੇ ‘ਤੇ ਨਿਪਟਾਰੇ ਲਈ ਜ਼ਿਲ੍ਹੇ ਦੇ ਚਾਰ ਪਿ੍ਰੰਸੀਪਲਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ, ਜਿੰਨਾ ਵਿੱਚ ਪਿ੍ਰੰਸੀਪਲ ਸ੍ਰ ਪਰਮਿੰਦਰ ਸਿੰਘ, ਪਿ੍ਰੰਸੀਪਲ ਜਸਪ੍ਰੀਤ ਸਿੰਘ, ਪਿੰਸੀਪਲ ਹਰਪ੍ਰੀਤ ਸਿੰਘ ਅਤੇ ਸ੍ਰੀ ਰਜੀਵ ਕੁਮਾਰ ਨੂੰ ਸਾਮਿਲ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਹ ਕਮੇਟੀ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਸਕੂਲਾਂ ਦੀ ਜਾਂਚ ਕਰਨ ਉਪਰੰਤ ਇਸ ਦੀ ਰਿਪੋਰਟ ਨੂੰ ਈ-ਮੇਲ ਰਾਹੀਂ ਭੇਜਣੀ ਯਕੀਨੀ ਬਣਾਉਣਗੇ, ਜਿਸ ਦੇ ਅਧਾਰ ‘ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰ ਜੁਗਰਾਜ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਆਪਣੀ ਮਨਮਰਜੀ ਦੇ ਰੇਟ ਲਗਾਉਣ ਵਾਲੇ ਸਕੂਲਾਂ ਨੂੰ ਠੱਲ ਪਾਉਣ ਵਿੱਚ ਕਾਫੀ ਮੱਦਦ ਮਿਲੇਗੀ। ਉਹਨਾਂ ਨੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਕਿ ਫੀਸਾਂ, ਕਿਤਾਬਾਂ ਅਤੇ ਵਰਦੀਆਂ ਸਬੰਧੀ ਜਾਰੀ ਹਿਦਾਇਤਾਂ ਦੇ ਵੇਰਵੇ ਨੂੰ ਸਕੂਲ ਦੇ ਨੋਟਿਸ ਬੋਰਡ ‘ਤੇ ਲਗਾਉਣਾ ਯਕੀਨੀ ਬਣਾਇਆ ਜਾਵੇ।

NO COMMENTS

LEAVE A REPLY