ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਦੋ ਹੋਰ ਵਿਕਟਾਂ ਡਿਗੀਆਂ

0
18

 

 

ਇੰਦਰ ਇਕਬਾਲ ਸਿੰਘ ਅਟਵਾਲ,ਜਸਜੀਤ ਸਿੰਘ ਅਟਵਾਲ ਨੇ ਫੜਿਆ ਭਾਜਪਾ ਦਾ ਦਾਮਨ

ਤਰੁਣ ਚੁੱਗ ਹਰਦੀਪ ਸਿੰਘ ਪੁਰੀ ਨੇ ਕੀਤਾ ਸ਼ਾਮਲ

ਅੰਮ੍ਰਿਤਸਰ,9 ਅਪ੍ਰੈਲ (ਪਵਿੱਤਰ ਜੋਤ)- ਪੰਜਾਬ ਵਿਚ ਭਾਜਪਾ ਦੇ ਵੱਧਦੇ ਗ੍ਰਾਫ ਨੂੰ ਦੇਖਦੇ ਹੋਏ ਆਏ ਦਿਨੀਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲੋਕ ਭਾਜਪਾ ਦੇ ਬੇੜੇ ਵਿੱਚ ਸਵਾਰ ਹੋ ਰਹੇ ਹਨ। ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਜਸਜੀਤ ਸਿੰਘ ਅਟਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਦਾ ਦਾਇਰਾ ਹੋਰ ਜ਼ਿਆਦਾ ਵਿਸ਼ਾਲ ਹੋਵੇਗਾ। ਇਹਨਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੇ ਭਾਜਪਾ ਰਾਸ਼ਟਰੀ ਦੇ ਮਹਾ ਮੰਤਰੀ ਤਰੁਣ ਚੁੱਗ,ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ,ਵਿਜੈ ਰੁਪਾਨੀ,ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੇ ਹੋਰ ਸੀਨੀਅਰ ਨੇਤਾਵਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨੇਤਾਵਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਉਕਤ ਭਾਜਪਾ ਨੇਤਾਵਾਂ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਪ੍ਰਤੀ ਦਿਨ-ਬ-ਦਿਨ ਲੋਕਾਂ ਦਾ ਉਤਸ਼ਾਹ ਵੱਧਦਾ ਜਾ ਰਿਹਾ ਹੈ। ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੇ ਉਹਨਾਂ ਦਾ ਪੂਰਾ ਬਣਦਾ ਮਾਣ ਸਤਿਕਾਰ ਮਿਲਦਾ ਹੈ। ਜਿਸ ਦੇ ਸਦਕਾ ਰਾਜਨੀਤਕ ਪਾਰਟੀਆਂ ਦੇ ਨੇਤਾ ਸਭ ਤੋਂ ਜਿਆਦਾ ਹਰਮਨ ਪਿਆਰੀ, ਅਤੇ ਦੇਸ਼ਵਾਸਿਆਂ ਨੂੰ ਹਰ ਸੰਭਵ ਸਹੂਲਤਾਂ ਦੇਣ ਵਾਲੀ ਭਾਜਪਾ ਦੇ ਵਿਸ਼ਾਲ ਪਰਿਵਾਰ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣ, ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।

NO COMMENTS

LEAVE A REPLY