ਬੇਅਦਬੀ ਦੇ ਦੋਸ਼ੀਆਂ ਨੂੰ ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ – ਢੋਟ

0
9

 

ਮੋਰਿੰਡਾ’ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਕਰੜੀ ਕਾਰਵਾਈ ਹੋਵੇ – ਫੈਡਰੇਸ਼ਨ ( ਮਹਿਤਾ )

ਅੰਮ੍ਰਿਤਸਰ-24 ਅਪ੍ਰੈਲ (ਰਾਜਿੰਦਰ ਧਾਨਿਕ ) : ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖ਼ਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਢੋਟ ਨੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਢਿੱਲੀ ਕਾਰਵਾਈ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ। ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ।
ਫੈਡਰੇਸ਼ਨ ਪ੍ਰਧਾਨ ਢੋਟ ਨੇ ਕਿਹਾ ਕਿ ਜੇਕਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਕਿਸੇ ਵਿਅਕਤੀ ਖ਼ਿਲਾਫ ਸੰਗਤ ਵਿਚ ਗੁੱਸਾ ਉੱਠਦਾ ਹੈ ਤਾਂ ਅਕਸਰ ਹੀ ਕਾਨੂੰਨ ਦਾ ਹਵਾਲਾ ਦੇ ਕੇ ਉਸ ਨੂੰ ਬਚਾ ਲਿਆ ਜਾਂਦਾ ਹੈ, ਜਦਕਿ ਦੂਸਰੇ ਪਾਸੇ ਪੁਲਸ ਵੱਲੋਂ ਢਿੱਲੀ ਕਾਰਵਾਈ ਨਾਲ ਦੋਸ਼ੀ ਕੁਝ ਚਿਰ ਮਗਰੋਂ ਬਾਹਰ ਆ ਜਾਂਦੇ ਹਨ। ਇਹ ਸਰਕਾਰਾਂ ਲਈ ਵੱਡਾ ਸਵਾਲ ਹੈ, ਜਿਸ ਤੋਂ ਉਹ ਬਚ ਨਹੀਂ ਸਕਦੀਆਂ।
ਢੋਟ ਨੇ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਜਿਸ ਦੇ ਦੋਸ਼ੀ ਨੇ ਸ਼ਰ੍ਹੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਢੋਟ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪੁਲਸ ਨੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਠੀਕ ਨਹੀਂ ਹੋਵੇਗਾ। ਕਿਉਂ ਕੇ ਅਸੀਂ ਪੰਜਾਬ ਦਾ ਮਹੋਲ ਖਰਾਬ ਕਰਨਾ ਨਹੀਂ ਚਾਹੁੰਦੇ ਇਸ ਲਈ ਸਰਕਾਰ ਆਪ ਗੰਭੀਰ ਤੇ ਠੋਸ ਕਾਰਵਾਈ ਕਰੇ ।

NO COMMENTS

LEAVE A REPLY