ਨਗਰ ਨਿਗਮ,ਲੋਕ ਸਭਾ ਚੋਣਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਅਦਾ ਕਰੇਗਾ ਓ.ਬੀ.ਸੀ ਮੋਰਚਾ-ਅਰਵਿੰਦਰ ਵੜੈਚ

0
41

ਬਲਦੇਵ ਸਿੰਘ ਮੰਡਲ ਡੈਮਗੰਜ ਦੇ ਪ੍ਰਧਾਨ ਕੀਤੇ ਨਿਯੁਕਤ

ਅੰਮ੍ਰਿਤਸਰ,25 ਅਪ੍ਰੈਲ ( ਰਾਜਿੰਦਰ ਧਾਨਿਕ)- ਆਉਣ ਵਾਲੀਆਂ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਉਮੀਦਵਾਰਾਂ ਨੂੰ ਜੇਤੂ ਬਣਾਉਣ ਦੇ ਉਦੇਸ਼ ਦੇ ਨਾਲ ਓ.ਬੀ.ਸੀ ਮੋਰਚਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਪਾਰਟੀ ਦੇ ਪ੍ਰਤੀ ਵੱਧ ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ। ਭਾਜਪਾ ਦਾ ਦਾਇਰਾ ਵਿਸ਼ਾਲ ਕਰਨ ਕਰਨ ਲਈ ਮੰਡਲਾਂ ਦੇ ਵਿੱਚ ਓ.ਬੀ.ਸੀ ਮੋਰਚਾ ਦੇ ਪ੍ਰਧਾਨ ਦੀ ਨਿਯੁਕਤੀ ਅਤੇ ਟੀਮਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜਿਸ ਦੀ ਲੜੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਵੜੈਚ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੇ ਤਹਿਤ ਮੰਡਲ ਡੈਮਗੰਜ ਵਿਖੇ ਬਲਦੇਵ ਸਿੰਘ ਨੂੰ ਮੰਡਲ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ। ਅਰਵਿੰਦਰ ਵੜੈਚ ਨੇ ਕਿਹਾ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਓ.ਬੀ.ਸੀ ਮੋਰਚਾ ਦੇ ਜ਼ਿਲ੍ਹੇ ਦੀ ਟੀਮ,ਹਲਕਾ ਅਤੇ ਮੰਡਲ ਪ੍ਰਭਾਰੀ ਨਿਯੁਕਤ ਤੋਂ ਬਾਅਦ ਪੂਰੇ ਸ਼ਹਿਰ ਦੇ 21 ਮੰਡਲਾਂ ਦੇ ਪ੍ਰਧਾਨ ਬਣਾਏ ਜਾ ਰਹੇ ਹਨ। ਉਹਨਾਂ ਨੇ ਡੈਮਗੰਜ ਮੰਡਲ ਦੇ ਨਵੇਂ ਬਣੇ ਪ੍ਰਧਾਨ ਬਲਦੇਵ ਸਿੰਘ ਅਤੇ ਟੀਮ ਸਾਥੀਆਂ ਨੂੰ ਭਾਜਪਾ ਦੀਆਂ ਜਨ ਹਿਤੈਸ਼ੀ ਅਤੇ ਵਿਰੋਧੀ ਪਾਰਟੀਆਂ ਦੀਆਂ ਜਨ ਵਿਰੋਧੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਹਰ ਇੱਕ ਚੋਣਾਂ ਦੇ ਵਿੱਚ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਨਵੇਂ ਬਣੇ ਪ੍ਰਧਾਨ ਬਲਦੇਵ ਸਿੰਘ ਨੇ ਮਹਿਮਾਨਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਭਾਜਪਾ ਨੇ ਜੋ ਸਨਮਾਨ ਦਿੱਤਾ ਹੈ ਉਸਦੇ ਬਦਲੇ ਪਾਰਟੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਤੇ ਮੇਜਰ ਸਿੰਘ,ਪਵਿੱਤਰਜੋਤ,ਪੰਨਾ ਲਾਲ, ਰਣਧੀਰ ਸਿੰਘ, ਕੰਵਲਜੀਤ ਸਿੰਘ ਬੱਲ,ਸੁਰਿੰਦਰ ਸਿੰਘ,ਡਿਪਟੀ,ਸੋਨੂੰ,ਰਿੰਕੂ, ਸੋਨੀਆ,ਸਿਮਰਨ,ਜੋਤੀ,ਸ਼ਮਾ, ਇੰਦਰਜੀਤ,ਅਨਮੋਲ ਸਮੇਤ ਕਈ ਇਲਾਕਾ ਨਿਵਾਸੀ ਮੌਜੂਦ ਸਨ।

NO COMMENTS

LEAVE A REPLY