ਕਿਹਾ ਓ.ਬੀ.ਸੀ ਮੋਰਚਾ ਦੇ ਅਹੁਦੇਦਾਰ ਤੇ ਵਰਕਰ ਜ਼ੋਰ-ਸ਼ੋਰ ਨਾਲ ਕਰ ਰਹੇ ਹਨ ਚੋਣ ਪ੍ਰਚਾਰ
ਅੰਮ੍ਰਿਤਸਰ,29 ਅਪ੍ਰੈਲ (ਪਵਿੱਤਰ ਜੋਤ)- ਲੋਕ ਸਭਾ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਵੋਟਰਾਂ ਵੱਲੋਂ ਭਾਜਪਾ ਦੇ ਹੱਕ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਰਜਿੰਦਰ ਬਿੱਟਾ ਵੱਲੋਂ ਕੀਤਾ ਗਿਆ। ਨਕੋਦਰ ਦੇ ਇਲਾਕੇ ਨੂਰਮਹਿਲ ਵਿਖੇ ਉਨ੍ਹਾਂ ਵੱਲੋਂ ਆਪਣੇ ਟੀਮ ਸਾਥੀਆਂ ਸਮੇਤ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਜਨ ਸੰਪਰਕ ਕੀਤਾ ਗਿਆ। ਘਰ ਘਰ ਦੇ ਦਰਵਾਜ਼ੇ ਨੂੰ ਖੜਕਾ ਕੇ ਅਤੇ ਦੁਕਾਨਦਾਰਾਂ ਨਾਲ ਸੰਪਰਕ ਕਰਦੇ ਹੋਏ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਬਿੱਟਾ ਨੇ ਕਿਹਾ ਕਿ ਨਕੋਦਰ ਦੇ ਇਲਾਕੇ ਵਿੱਚ ਭਾਜਪਾ ਦੇ ਪ੍ਰਤੀ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਨੂੰ ਦੇਖਦਿਆਂ ਲੋਕ ਭਾਜਪਾ ਉਮੀਦਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ ਅਤੇ ਵਿਰੋਧੀਆਂ ਨੂੰ ਮੂੰਹ ਨਹੀਂ ਲਗਾ ਰਹੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੂਰੇ ਪੰਜਾਬ ਸਮੇਤ ਦੇਸ਼ ਵਿੱਚ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਦੇ ਲੋਕ ਦੀਵਾਨੇ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੇ ਲਈ ਜੋ ਕੰਮ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ। ਉਨ੍ਹਾਂ ਕੰਮਾਂ ਵੱਲ ਅੱਜ ਤੋਂ ਪਹਿਲਾਂ ਕਿਸੇ ਵੀ ਵਿਰੋਧੀ ਸਰਕਾਰ ਦਾ ਧਿਆਨ ਨਹੀਂ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਦੀ ਦੇਖ ਰੇਖ ਵਿੱਚ ਜਿੱਥੇ ਭਾਜਪਾ ਦੀਆਂ ਟੀਮਾਂ ਵੱਧ ਚੜ੍ਹ ਕੇ ਪੂਰੇ ਜੋਸ਼ ਨਾਲ ਕੰਮ ਕਰ ਰਹੀਆਂ ਹਨ ਉਥੇ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਸਮੇਤ ਜ਼ਿਲ੍ਹਿਆਂ, ਮੰਡਲਾਂ ਦੀਆਂ ਟੀਮਾਂ ਭਾਜਪਾ ਉਮੀਦਵਾਰ ਨੂੰ ਜੇਤੂ ਬਣਾਉਣ ਦੇ ਲਈ ਕੋਈ ਵੀ ਕਸਰ ਨਹੀਂ ਛੱਡ ਰਹੀਆਂ ਹਨ। ਬਿੱਟਾ ਨੇ ਕਿਹਾ ਕਿ ਓ.ਬੀ.ਸੀ ਮੋਰਚਾ ਨਾਲ ਸਬੰਧਤ ਸਾਥੀ ਜਿਨ੍ਹਾਂ ਦੀਆਂ ਜਿਸ ਇਲਾਕੇ ਵਿਚ ਡਿਊਟੀਆਂ ਲਗਾਈਆਂ ਗਈਆਂ ਹਨ। ਉਹ ਕੋਈ ਵੀ ਕਸਰ ਬਾਕੀ ਨਾ ਛੱਡਦੇ ਹੋਏ ਭਾਜਪਾ ਵੱਲੋਂ ਲਗਾਈਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਨਾਲ ਅਦਾ ਕਰਨ ਆਪਣਾ-ਆਪਣਾ ਯੋਗਦਾਨ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਹਿਤੈਸ਼ੀ ਅਤੇ ਵਿਰੋਧੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਭਾਜਪਾ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰ ਦਿੱਤਾ ਜਾਵੇ।