ਨੌਜਵਾਨਾਂ ਨੂੰ ਅੱਗੇ ਲਿਆਉਣਾ ਅਤੇ ਸਮਾਜਿਕ ਕੰਮਾਂ ਵਿੱਚ ਪ੍ਰੇਰਿਤ ਕਰਨਾ ਹੈ ਸੰਸਥਾ ਦਾ ਮੁੱਖ ਉਦੇਸ਼-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ

0
16

ਬੁਢਲਾਡਾ, 17 ਮਈ -(ਦਵਿੰਦਰ ਸਿੰਘ ਕੋਹਲੀ)-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਬੀਤੇ ਦਿਨ ਇੱਕ ਅਹਿਮ ਮੀਟਿੰਗ ਰੱਖੀ। ਜਿਸ ਵਿੱਚ ਨੌਜਵਾਨਾਂ ਦੀ ਤਰੱਕੀ ਵਿੱਚ ਵਾਧਾ ਕਰਨਾ ਅਤੇ ਸਮਾਜਿਕ ਭਲਾਈ ਦੇ ਕੰਮਾਂ ਵੱਲ ਉਨ੍ਹਾਂ ਦੇ ਧਿਆਨ ਲਗਾਉਣ ਉੱਤੇ ਜ਼ੋਰ ਦਿੱਤਾ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਹੈ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਅਤੇ ਦੇਸ਼ ਦਾ ਵਿਕਾਸ ਇੱਕ-ਦੂਜੇ ਉੱਤੇ ਹੀ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਨੌਜਵਾਨਾਂ ਦੀ ਸੰਖਿਆ ਬਹੁਤ ਜ਼ਿਆਦਾ ਹੋਵੇ ਤਾਂ ਉਸ ਦੇਸ਼ ਦੀ ਤਰੱਕੀ ਵੀ ਤੇਜ਼ੀ ਨਾਲ ਵੱਧਦੀ ਹੈ।ਦੇਸ਼ ਦਾ ਭਵਿੱਖ ਨੌਜਵਾਨਾਂ ਉੱਤੇ ਨਿਰਭਰ ਕਰਦਾ ਹੈ।ਇਸ ਲਈ ਉਨ੍ਹਾਂ ਦਾ ਵਿਕਾਸ ਹੋਣਾ ਦੇਸ਼ ਦੀ ਤਰੱਕੀ ਦਾ ਮੁੱਖ ਸੰਕੇਤ ਹੈ।ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੀ ਚੈਅਰਪਰਸਨ ਜੀਤ ਦਹੀਆ,ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ, ਕਾਨੂੰਨੀ ਸਲਾਹਕਾਰ ਮਨਿੰਦਰਵੀਰ ਸਿੰਘ ਗਿੱਲ,ਮਨਦੀਪ ਸਿੰਘ ਜੱਗੀ, ਸਟੇਟ ਸੀਨੀਅਰ ਕਾਨੂੰਨੀ ਸਲਾਹਕਾਰ ਨਛੱਤਰ ਸਿੰਘ ਸੱਤਾ, ਬਿੱਕਰ ਸਿੰਘ ਮੰਘਾਣੀਆ,ਮਨਦੀਪ ਸਿੰਘ,ਨਵੀ‌ ਪ੍ਰਧਾਨ, ਤਜਿੰਦਰ ਚਹਿਲ,ਬਿੱਕਰ ਸਿੰਘ ਭਲੇਰੀਆਂ, ਸੁਮਨ ਲੋਟੀਆ,ਸੁਖਵਰਸਾ ਰਾਣੀ,ਰਜਿੰਦਰ ਕੌਰ ਫਫੜੇ ਭਾਈਕੇ ਅਤੇ ਦਰਸ਼ਨ ਸਿੰਘ ਹਾਕਮਵਾਲਾ ਆਦਿ ਹਾਜ਼ਰ ਸਨ।

NO COMMENTS

LEAVE A REPLY