ਅੰਮ੍ਰਿਤਸਰ 18 ਮਈ (ਪਵਿੱਤਰ ਜੋਤ) : ਟਰੈਫਿਕ ਐਜੂਕੇਸ਼ਨ ਸੈੱਲ, ਰੋਡ ਸੇਫਟੀ ਪੰਜਾਬ ਸਟੇਟ ਰੋਡ ਕੌਂਸਲ, ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 7ਵੇਂ ਸੰਯੁਕਤ ਰਾਸ਼ਟਰ ਗਲੋਬਲ ਸੇਫਟੀ ਵੀਕ (15-21 ਮਈ) ਨੂੰ ਮਨਾਉਣ ਲਈ ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਮੁਕਾਬਲਾ ਕਰਵਾਇਆ ਗਿਆ।
ਮੁਕਾਬਲੇ ਦਾ ਵਿਸ਼ਾ ਸੜਕ ਸੁਰੱਖਿਆ ਸੀ। ਵਿਦਿਆਰਥੀਆਂ ਨੇ ਵਿਸ਼ੇ ਦੇ ਆਧਾਰ ‘ਤੇ ਪੇਂਟਿੰਗ, ਪੋਸਟਰ ਮੇਕਿੰਗ, ਲੇਖ ਲਿਖਣ ਅਤੇ ਸਲੋਗਨ ਰਾਈਟਿੰਗ ਦੇ ਰੂਪ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਸੁੰਦਰ ਪੋਸਟਰ ਅਤੇ ਸਲੋਗਨ ਤਿਆਰ ਕੀਤੇ।ਇਸ ਮੌਕੇ ਏ.ਡੀ.ਸੀ.ਪੀ. ਟ੍ਰੈਫਿਕ ਪੁਲਿਸ, ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ, ਸਬ-ਇੰਸਪੈਕਟਰ ਸ਼੍ਰੀ ਦਲਜੀਤ ਸਿੰਘ, ਏ.ਐਸ.ਆਈ. ਅਰਵਿੰਦਰ ਸਿੰਘ, ਹੈੱਡ ਕਾਂਸਟੇਬਲ ਸ੍ਰੀ ਸਲਵੰਤ ਸਿੰਘ ਅਤੇ ਸ੍ਰੀ ਸੁਖਵਿੰਦਰ ਸਿੰਘ (ਪੀ.ਪੀ.) ਨੇ ਇਸ ਸਮਾਗਮ ਨੂੰ ਰੌਣਕ ਦਿੱਤੀ। ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਦੇ ਨਾਲ-ਨਾਲ ਆਏ ਹੋਏ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਪ੍ਰਤੀਯੋਗੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਦਿੱਤੇ ਗਏ।
ਸਾਡੀ ਮੁੱਖ ਮਹਿਮਾਨ ਸ੍ਰੀਮਤੀ ਅਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਬਾਰੇ ਮਾਰਗਦਰਸ਼ਨ ਕੀਤਾ। ਉਸਨੇ ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਮਾਪਿਆਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਵੀ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ। ਸਾਡੇ ਮਾਣਯੋਗ ਮਹਿਮਾਨਾਂ ਨੇ ਰਿਆਨੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।ਇਹ ਸਮਾਗਮ ਸਕੂਲ ਪ੍ਰਿੰਸੀਪਲ ਸ੍ਰੀਮਤੀ ਕੰਚਨ ਮਲਹੋਤਰਾ ਦੀ ਅਗਵਾਈ ਵਿੱਚ ਕਰਵਾਇਆ ਗਿਆ