ਅੱਜ ਦੇ ਬੱਚੇ ਹੀ ਸਾਡਾ ਭਵਿੱਖ
ਅੰਮ੍ਰਿਤਸਰ, 29 ਮਈ (ਪਵਿੱਤਰ ਜੋਤ) : — ਅੱਜ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਹੀ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਣਣਾ ਹੈ ਅਤੇ ਦੇਸ਼ ਦੀ ਵਾਂਗਡੋਰ ਨੂੰ ਸੰਭਾਲਣਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਿਲ੍ਹਾ ਦੇ 47 ਦਸਵੀਂ ਅਤੇ ਬਾਰਵੀ ਦੀਆਂ ਕਲਾਸਾਂ ਵਿੱਚੋਂ ਪਹਿਲੇ ਸਥਾਨ ਤੇ ਰਹਿ ਕੇ ਜਿਲੇ੍ਹ ਦਾ ਨਾਮ ਰੋਸ਼ਨ ਕੀਤਾ ਹੈ।
ਸ੍ਰੀ ਤਲਵਾੜ ਨੇ ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚੋਂ ਹੀ ਕੁਝ ਨੇ ਇਸੇ ਹੀ ਕੁਰਸੀ ਤੇ ਬੈਠ ਕੇ ਦੂਜੇ ਬੱਚਿਆਂ ਨੂੰ ਸਨਮਾਨਤ ਕਰਨਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੜ੍ਹ ਲਿਖ ਕੇ ਆਪਣੇ ਮਾਤਾ ਪਿਤਾ, ਜਿਲ੍ਹੇ ਦਾ ਨਾਮ ਰੋਸ਼ਨ ਕਰਨ। ਸ੍ਰੀ ਤਲਵਾੜ ਨੇ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅਵੱਲ ਆ ਕੇ ਆਪਣਾ, ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ ਸੀ:ਬੀ:ਐਸ:ਈ ਦਸਵੀਂ ਦੇ 4 ਵਿਦਿਆਰਥੀ, ਸੀਨੀਅਰ ਸੈਕੰਡਰੀ ਦੇ 7, ਆਈ:ਸੀ:ਐਸ:ਈ ਦਸਵੀਂ ਦੇ 5, ਸੀਨੀਅਰ ਸੈਕੰਡਰੀ ਦੇ 4 ਅਤੇ ਪੰਜਾਬ ਸਕੂਲ ਸਿਖਿਆ ਬੋਰਡ ਦਸਵੀਂ ਦੇ 21 ਅਤੇ ਸੀਨੀਅਰ ਸੈਕੰਡਰੀ ਦੇ 6 ਵਿਦਿਆਰਥੀਆਂ ਨੇ ਅਵੱਲ ਰਹਿ ਕੇ ਜਿਲੇ੍ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਸੁਸ਼ੀਲ ਤੁਲੀ, ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।
——