ਅੰਮ੍ਰਿਤਸਰ 2 ਜੂਨ (ਪਵਿੱਤਰ ਜੋਤ) : ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਜੀ ਦੀ ਸੇਵਾ ਮੁਕਤੀ ਹੋਣ ਤੋਂ ਬਾਅਦ ਸਹਾਇਕ ਸਿਵਲ ਸਰਜਨ ਡਾਕਟਰ ਰਾਜਿੰਦਰਪਾਲ ਕੌਰ ਨੇ ਬਤੌਰ ਕਾਰਜਕਾਰੀ ਸਿਵਲ ਸਰਜਨ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸਿਵਲ ਸਰਜਨ ਡਾਕਟਰ ਰਾਜਿੰਦਰਪਾਲ ਕੌਰ ਨੇ ਦੱਸਿਆ ਕਿ ਓਹਨਾਂ ਵਲੋ ਸਿਹਤ ਵਿਭਾਗ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪੁਚਾਇਆ ਜਾਵੇਗਾ ਅਤੇ ਸਿਹਤ ਸੇਵਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਣ ਤੇ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।