ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਕਾਫਲਿਆਂ ਦੇ ਰੂਪ ਵਿਚ ਮਹਿਤੇ ਪੁੱਜੋ ਫੈਡਰੇਸ਼ਨ ( ਮਹਿਤਾ

0
13

 

 

ਫੈਡੇਸ਼ਨ ( ਮਹਿਤਾ ) ਸਮੁੱਚੇ ਪੰਜਾਬ ਵਿੱਚੋਂ 100 ਤੋਂ ਵੱਧ ਬੱਸਾਂ ਤੇ ਕਾਫਲੇ ਨਾਲ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰੇਗੀ – ਢੋਟ – ਸੇਖੋਂ

ਅੰਮ੍ਰਿਤਸਰ 5 ਜੂਨ (ਅਰਵਿੰਦਰ ਵੜੈਚ) : ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਵਕਤ ਦੀ ਜਾਬਰ ਭਾਰਤੀ ਹਕੂਮਤ ਵੱਲੋਂ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਂਦਿਆਂ ਸਿੱਖਾਂ ਦੇ ਮਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕੀਤਾ। ਆਪਣੇ ਗੁਰੂਧਾਮਾਂ ਦੀ ਰੱਖਿਆ ਕਰਦਿਆਂ ਵੀਹਵੀਂ ਸਦੀ ਦੇ ਮਹਾਨ ਯੋਧੇ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਅਤੇ ਸਿੱਖ ਸਟੂਡੈਟਸ਼ ਫੈਡਰੇਸ਼ਨ ਨਸ਼ੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਜਨਰਲ ਸੁਬੇਗ ਸਿੰਘ,ਸ਼ਹੀਦ ਬਾਬਾ ਠਾਹਰਾ ਸਿੰਘ ਅਤੇ ਹੋਰ ਸਿੰਘਾਂ-ਸਿੰਘਣੀਆਂ ਨੇ ਸ਼ਹਾਦਤ ਦਾ ਜਾਮ ਪੀਤਾ। ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ 6 ਜੂਨ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਕ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਫੈਡਰੇਸ਼ਨ ( ਮਹਿਤਾ ) ਸਮੁੱਚੇ ਪੰਜਾਬ ਵਿਚੋਂ ਸੋ ਤੋ ਵੱਧ ਬੱਸਾਂ ਤੇ ਕਾਰਾਂ ਦਾ ਕਾਫਲਾ ਲੈ ਕੇ ਸ਼ਹੀਦਾਂ ਨੂੰ ਨਤਮਸਤਕ ਹੋਵੇਗੀ। ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਸਮੁੱਚੀ ਨਾਨਕ ਨਾਮਲੇਵਾ ਸਾਧ ਸੰਗਤ ਨੂੰ ਅਪੀਲ ਕੀਤੀ ਹੈ ਕਿ ਹਰ ਹੀਲਾ ਵਰਤ ਕੇ ਵੱਡੀ ਗਿਣਤੀ ਵਿੱਚ ਕਾਫ਼ਲੇ ਦੇ ਰੂਪ ਵਿੱਚ ਇਸ ਸ਼ਹੀਦੀ ਸਮਾਗਮ ਵਿੱਚ ਆਪਣੀਆਂ ਹਾਜ਼ਰੀਆਂ ਲਵਾ ਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਯੋਗਦਾਨ ਪਾਉ।

NO COMMENTS

LEAVE A REPLY