*ਗੁਰਪ੍ਰੀਤ ਸਿੰਘ ਵੱਲੋਂ ਦਸਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਵਿੱਚ ਕਮਜ਼ੋਰ ਬੱਚਿਆਂ ਲਈ ਬੁੱਕਲੈੱਟ ਕੀਤੀ ਗਈ ਤਿਆਰ*

0
39

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਵਿਖੇ ਬਤੌਰ ਅੰਗਰੇਜ਼ੀ ਮਾਸਟਰ ਸੇਵਾਵਾਂ ਦੇ ਰਹੇ ਗੁਰਪ੍ਰੀਤ ਸਿੰਘ ਵੱਲੋਂ ਦਸਵੀਂ ਜਮਾਤ ਦੀ ਇੰਗਲਿਸ਼ ਵਿਸ਼ੇ ਦੀ ਬੁੱਕਲੈੱਟ ਤਿਆਰ ਕੀਤੀ ਗਈ ਹੈ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਬੁੱਕਲੈੱਟ ਵਿਚ ਸਾਰੇ ਪਾਠ, ਗ੍ਰਾਮਰ , ਬਹੁ- ਵਿਕਲਪੀ ਪ੍ਰਸ਼ਨ ਉੱਤਰ ਬਹੁਤ ਅਸਾਨ ਕਰਕੇ ਲਿਖੇ ਗਏ ਹਨ। ਇਸ ਤੋਂ ਇਲਾਵਾ ਪਾਠ ਨੂੰ ਚੰਗੀ ਤਰ੍ਹਾਂ ਸਮਝਣ ਵਾਸਤੇ ਮਾਈਂਡ ਮੈਪ ਵੀ ਇਸ ਵਿੱਚ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਬੁੱਕਲੈਟ ਸਕੂਲ ਦੀ ਇੰਗਲਿਸ਼ ਵੈਬਸਾਈਟ ਸਮਾਰਟ ਇੰਗਲਿਸ਼ ਦਾਤੇਵਾਸ ਉਪਰ ਸਾਰੇ ਵਿਦਿਆਰਥੀਆਂ ਲਈ ਮੁਫ਼ਤ ਵਿੱਚ ਉਪਲਬਧ ਹੈ। ਦਸਵੀਂ ਦੀ ਇੰਗਲਿਸ਼ ਵਿਚ ਕਮਜ਼ੋਰ ਵਿਦਿਆਰਥੀਆਂ ਇਸ ਨੂੰ ਪੜ ਕੇ ਚੰਗੇ ਨੰਬਰ ਲੈਣ ਸਕਦੇ ਹਨ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਸਾਹਿਲ ਤਨੇਜਾ, ਲੈਕਚਰਾਰ ਸੰਦੀਪ ਕੌਰ, ਰਮਨਦੀਪ ਕੌਰ, ਵਧਾਵਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮੋਹਿਤ ਗਰਗ, ਸੰਦੀਪ ਕੌਰ, ਮੋਹਿਤ ਗਰਗ, ਰੋਹਿਤ ਕੁਮਾਰ, ਸ਼ਮਿੰਦਰ ਕੌਰ, ਮਨਪ੍ਰੀਤ ਕੌਰ, ਮਮਤਾ ਰਾਣੀ, ਬਲਜਿੰਦਰ ਸਿੰਘ, ਮਨਜੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਨੈਨਸੀ ਸਿੰਗਲਾ, ਭੁਪਿੰਦਰ ਕੌਰ, ਅਮਨ ਗਰਗ, ਰਜਿੰਦਰ ਕੁਮਾਰ , ਯਾਦਵਿੰਦਰ ਸਿੰਘ , ਜਸਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਆਦਿ ਹਾਜ਼ਰ ਸਨ।

NO COMMENTS

LEAVE A REPLY